India

ਅਵੰਤੀਪੋਰਾ ਮੁਕਾਬਲ ‘ਚ ਇਕ ਅੱਤਵਦੀ ਢੇਰ

ਸ਼੍ਰੀਨਗਰ – ਕਸ਼ਮੀਰ ਘਾਟੀ ਵਿਚ ਸੁਰੱਖਿਆ ਬਲ ਅੱਤਵਾਦੀਆਂ ‘ਤੇ ਕਹਿਰ ਬਣ ਕੇ ਬਰਸ ਰਹੇ ਹਨ। ਅਵੰਤੀਪੋਰਾ ਤ੍ਰਾਲ ਦੇ ਤਿਲਵਾਨੀ ਮੋਹੱਲਾ ਵਿਚ ਜਾਰੀ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇਕ ਅੱਤਵਾਦੀ ਨੂੰ ਮਾਰ ਦਿੱਤਾ ਹੈ। ਇਹ ਸੁਰੱਖਿਆ ਬਲਾਂ ਦੀ ਵੱਡੀ ਸਫ਼ਲਤਾ ਹੈ। ਮਾਰੇ ਗਏ ਅੱਤਵਾਦੀ ਦੀ ਪਛਾਣ ਜੈਸ਼-ਏ-ਮੁਹੰਮਦ ਦੇ ਕਮਾਂਡਰ ਸ਼ਾਮ ਸੋਫੀ ਵਜੋਂ ਹੋਈ ਹੈ। ਅਜੇ ਇੱਥੇ ਮੁਕਾਬਲਾਂ ਜਾਰੀ ਹੈ। ਪਿਛਲੇ ਤਿੰਨ ਦਿਨਾਂ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਇਹ ਛੇਵਾਂ ਮੁਕਾਬਲਾ ਹੈ। ਇੰਨਾ ਹੀ ਨਹੀਂ, ਸੁਰੱਖਿਆ ਬਲ ਹੁਣ ਤਕ ਅੱਠ ਅੱਤਵਾਦੀਆਂ ਨੂੰ ਮਾਰ ਚੁੱਕੇ ਹਨ।

ਸੁਰੱਖਿਆ ਬਲਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਸ਼ੁਰੂ ਕਰਨ ਤੋਂ ਪਹਿਲਾਂ ਅੱਤਵਾਦੀਆਂ ਨੂੰ ਹਥਿਆਰ ਸੁੱਟਣ ਲਈ ਕਿਹਾ ਸੀ, ਪਰ ਜਦੋਂ ਉਹ ਨਾ ਮੰਨੇ ਤਾਂ ਉਨ੍ਹਾਂ ਨੂੰ ਗੋਲੀਬਾਰੀ ਸ਼ੁਰੂ ਕਰਨੀ ਪਈ। ਦੋਵਾਂ ਪਾਸਿਆਂ ਤੋਂ ਗੋਲੀਬਾਰੀ ਜਾਰੀ ਹੈ। ਘੇਰਾਬੰਦੀ ਵਿੱਚ ਦੋ ਤੋਂ ਤਿੰਨ ਅੱਤਵਾਦੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ। ਸਾਵਧਾਨੀ ਦੇ ਤੌਰ ਤੇ ਖੇਤਰ ਵਿੱਚ ਇੰਟਰਨੈਟ ਸੇਵਾ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਘੇਰਾਬੰਦੀ ਨੂੰ ਮਜ਼ਬੂਤ ​​ਕਰਨ ਲਈ ਵਾਧੂ ਬਲ ਬੁਲਾਏ ਗਏ ਹਨ।

Related posts

ਸੁਪਰੀਮ ਕੋਰਟ ਨੇ ਕੇਂਦਰ ਤੇ ਹਰਿਆਣਾ ਸਰਕਾਰ ਨੂੰ ਲਾਈ ਫਟਕਾਰ

editor

ਕਿਸਾਨ ਮਹਾ ਪੰਚਾਇਤ ਨੂੰ ਸੁਪਰੀਮ ਕੋਰਟ ਨੇ ਪਾਈ ਝਾੜ

editor

ਬੰਬ ਧਮਾਕਿਆਂ ਦੀ ਸਾਜ਼ਿਸ਼ ‘ਚ ਸ਼ਾਮਲ ਅੱਤਵਾਦੀਆਂ ਦੇ ਚਾਰ ਮਦਦਗਾਰ ਸ੍ਰੀਨਗਰ ‘ਚ ਗਿ੍ਫ਼ਤਾਰ

editor