Punjab

ਆਪ’ ਦੀ ਸਰਕਾਰ ਬਣਨ ’ਤੇ ਅਫ਼ਸਰਸ਼ਾਹੀ ਰਾਜ ਖਤਮ ਹੋਵੇਗਾ : ਮਨੀਸ਼ ਸਿਸੋਦੀਆ

ਤਲਵਾੜਾ – ਦਸੂਹਾ ਵਿਖੇ ਆਮ ਆਦਮੀ ਪਾਰਟੀ ਵੱਲੋਂ ਕਾਰੋਬਾਰੀਆਂ, ਵਪਾਰੀਆਂ ਤੇ ਦੁਕਾਨਦਾਰਾਂ ਦਾ ਸੰਮੇਲਨ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਹਲਕਾ ਇੰਚਾਰਜ ਦਸੂਹਾ ਦੀ ਅਗਵਾਈ ਵਿਚ ਰੀਤ ਫਾਰਮ ਵਿਖੇ ਹੋਇਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਹਾਜ਼ਰ ਹੋਏ। ਇਸ ਸਮੇਂ ਵੱਖ-ਵੱਖ ਵਪਾਰੀਆਂ ਅਤੇ ਦੁਕਾਨਦਾਰਾਂ ਨੇ ਆਪਣੀਆਂ ਮੁਸ਼ਕਲਾਂ ਨੂੰ ਆਮ ਆਦਮੀ ਪਾਰਟੀ ਦੇ ਵਫ਼ਦ ਦੇ ਸਾਹਮਣੇ ਰੱਖਿਆ ਅਤੇ ਇਨ੍ਹਾਂ ਨੂੰ ਹੱਲ ਕਰਨ ਦੀ ਮੰਗ ਰੱਖੀ। ਇਸ ਦੌਰਾਨ ਐਡਵੋਕੇਟ ਕਰਮਬੀਰ ਘੁੰਮਣ ਨੇ ਦਸੂਹਾ ਹਲਕੇ ਵਿਚ ਸਰਕਾਰ ਬਣਨ ’ਤੇ ਨੌਜਵਾਨਾਂ ਨੂੰ ਰੁਜ਼ਗਾਰ ਦੇਣ ਵਾਸਤੇ ਕੰਢੀ ਖੇਤਰ ਵਿਚ ਫੈਕਟਰੀਆਂ ਲਾਉਣ ਦੀ ਮੰਗ ਕੀਤੀ ਅਤੇ ਦਸੂਹਾ ਵਿਚ ਸਰਕਾਰੀ ਕਾਲਜ ਖੋਲ੍ਹਣ ਦੀ ਮੰਗ ਕੀਤੀ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਸੂਬਾ ਵਾਸੀਆਂ ਅਤੇ ਸਾਰੇ ਵਪਾਰੀਆਂ ਦਾ ਧੰਨਵਾਦ ਕੀਤਾ ਅਤੇ ਸਾਰੀਆਂ ਦੀਆਂ ਮੁਸ਼ਕਿਲਾਂ ਸੁਣਨ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਆਪਣੇ ਵਿਚਾਰ ਰੱਖੇ ਹਨ, ਉਨ੍ਹਾਂ ਨੂੰ ਚੋਣ ਮੈਨੀਫੈਸਟੋ ਵਿਚ ਪਾ ਕੇ ਇਸ ਦਾ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਸ ਸੂਬੇ ਜਾਂ ਦੇਸ਼ ਅੰਦਰ ਛੋਟੇ ਤੋਂ ਲੈ ਕੇ ਵੱਡੇ ਵਪਾਰੀ ਤੰਗ ਹੋਣ ਤਾਂ ਉਸ ਸੂਬੇ ਨੂੰ ਖੁਸ਼ਹਾਲ ਕਿਵੇਂ ਕਿਹਾ ਜਾ ਸਕਦਾ ਹੈ। ਇਸ ਮੌਕੇ ਜਗਮੋਹਨ ਸਿੰਘ ਬੱਬੂ ਘੁੰਮਣ, ਹਰਮਿੰਦਰ ਸਿੰਘ ਬਖਸ਼ੀ, ਮੋਹਨ ਲਾਲ ਜ਼ਿਲ੍ਹਾ ਪ੍ਰਧਾਨ, ਜਸਬੀਰ ਸਿੰਘ ਰਾਜਾ, ਹਰਮਿੰਦਰ ਸਿੰਘ ਸੰਧੂ, ਰਮੇਸ਼ ਮਿੱਤਲ, ਅਨਿਲ ਠਾਕੁਰ, ਅਨਿਲ ਭਾਰਦਵਾਜ, ਕਰਮਜੀਤ ਕੌਰ ਜ਼ਿਲ੍ਹਾ ਸੈਕਟਰੀ, ਦਿਲਬਾਗ ਸਿੰਘ ਗਾਲੋਵਾਲ, ਰਾਜੂ ਠੁਕਰਾਲ, ਬਲਕਾਰ ਸਿੰਘ ਗਿੱਲ, ਸਾਬਕਾ ਚੇਅਰਮੈਨ, ਅਮਰਪ੍ਰੀਤ ਸਿੰਘ ਸੋਨੂੰ ਖਾਲਸਾ, ਸੰਤੋਖ ਤੋਖੀ, ਸੁਖਵਿੰਦਰ ਸਿੰਘ ਇੰਦੂ ਆਦਿ ਵੀ ਹਾਜ਼ਰ ਸਨ।

Related posts

ਕਾਂਗਰਸ ਲੋਕਾਂ ਨਾਲ ਕੀਤੇ ਵਾਅਦਿਆਂ ‘ਚੋਂ ਇਕ ਵੀ ਪੂਰਾ ਨਹੀਂ ਕਰ ਸਕੀ – ਸੁਖਬੀਰ ਸਿੰਘ ਬਾਦਲ

editor

ਅਲਕਾ ਲਾਂਬਾ ਦੀ ਕੇਜਰੀਵਾਲ ਨੂੰ ਚੁਣੌਤੀ- ਭਗਵੰਤ ਮਾਨ ਨੂੰ ਐਲਾਨਣ CM ਚਿਹਰਾ

editor

ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਰਸ਼ਨਾਂ ਲਈ ਹੁਣ ਜਾ ਸਕਣਗੇ !

editor